Sunday, January 5, 2020

ਆਲੂਆਂ ਦੇ ਝੁਲਸ ਰੋਗ ਬਚਾਅ ਲਈ ਕਿਸਾਨ ਝਿੜਕਾਅ ਕਰਨਨਵਾਂ ਸ਼ਹਿਰ, 5 ਜਨਵਰੀ -ਆਲੂਆਂ ਦੀ ਫਸਲ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਹਿਮ ਸਥਾਨ ਰੱਖਦਾ ਹੈ। ਇਸ ਸਮੇਂ ਆਲੂਆਂ ਦੀ ਫਸਲ ਲਈ ਆਲੂਆਂ ਦਾ ਪਿਛੇਤਾ ਝੁਲਸ ਰੋਗ ਲਈ ਮੌਸਮ ਅਨੁਕੂਲ ਚੱਲ ਰਿਹਾ ਹੈ। ਕਿਸਾਨ ਆਪਣੇ ਖੇਤਾਂ ਦੀ ਨਿਗਰਾਨੀ ਕਰਦੇ ਰਹਿਣ। ਇਹ ਵਿਚਾਰ ਸ਼੍ਰੀ ਪਰਮਜੀਤ ਸਿੰਘ ਨੋਡਲ ਅਫਸਰ ਆਲੂ ਫਸਲ ਪੰਜਾਬ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਲੂਆਂ ਦ ਫਸਲ ਦਾ ਨਿਰੀਖਣ ਕਰਨ ਉਪਰੰਤ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਆਲੂਆਂ ਦੀ ਕਿਸਮ ਪੁਖਰਾਜ ਤੇ ਇਹ ਬਿਮਾਰੀ ਜ਼ਿਆਦਾ ਪੈਂਦੀ ਹੈ। ਜ਼ਿਲ੍ਹੇ ਦੇ ਸਮੂਹ ਆਲੂ ਕਾਸ਼ਤਕਾਰ ਇਸ ਬਿਮਾਰੀ ਦੀ ਰੋਕਥਾਮ ਲਈ ਐਂਟਰਾਕੋਲ/ਇੰਡੋਫਿਲ ਐਮ-45/ਕਵਚ 500 ਤੋਂ 700 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ 250-300 ਲਿਟਰ ਪਾਣੀ ਵਿੱਚ ਘੋਲ ਕੇ ਹਫਤੇ ਦੇ ਵਕਫੇ ਤੇ ਸਪਰੇ ਕਰਨ। ਜਿਹਨਾਂ ਖੇਤਾਂ ਵਿੱਚ ਇਹ ਬਿਮਾਰੀ ਆ ਚੁੱਕੀ ਹੈ ਉੱਥੇ ਕਿਸਾਨਾਂ ਨੂੰ ਰਿਡੋਮਿਲ ਗੋਲਡ/ ਸੈਕਟਿਨ /ਕਾਰਜੈਟ 700 ਗ੍ਰਾਮ ਪ੍ਰਤੀ ਏਕੜ੍ਹ ਦੇ ਹਿਸਾਬ ਨਾਲ 250-300 ਲਿਟਰ ਪਾਣੀ ਵਿੱਚ ਘੋਲ ਕੇ 10 ਦਿਨਾਂ ਦੇ ਵਕਫੇ ਤੇ ਸਪਰੇ ਕਰਨੀ ਚਾਹੀਦੀ ਹੈ। ਇਸ ਮੌਕੇ ਸ਼੍ਰੀ ਜਗਦੀਸ਼ ਸਿੰਘ ਬਾਗਬਾਨੀ ਵਿਕਾਸ ਅਫਸਰ ਵੀ ਮੌਜੂਦ ਸਨ।

No comments:

Post a Comment

संयुक्ता किसान मोर्चा डी सी साहिब के माध्यम से पंजाब के मुख्यमंत्री को मांग पत्र सौपा। पठानकोट 17 जून दीपक भंडारी :- यूनाइटेड किसान मोर्चा पंजाब के निर्णय अनुसार किसान जत्थेबंदियों, जम्हूरी किसान सभा पंजाब, कीर्ति किसान यूनियन पंजाब, भारती किसान यूनियन, कुल हिंद किसान सभा सभर, बलवंत घोह, बलदेव राज भोआ श्री मुख्तियार के नेता सिंह, श्री केवल सिंह कांग, श्री सत्य देव सैनी ने आज किसानों की एक सभा का नेतृत्व किया, मोर्चा के निर्णय के अनुसार, उसी क्रम में, जिला पठानकोट के डी सी साहिब के माध्यम से पंजाब के मुख्यमंत्री को एक ज्ञापन सौंपा गया। नेताओं ने एक संयुक्त बयान में कहा कि हम, संयुक्त किसान मोर्चा से जुड़े पंजाब के 22 किसान संगठनों ने, पंजाब सरकार से किसानों की शिकायतों के तत्काल निवारण के लिए निम्नलिखित मांगों को तुरंत हल करने की मांग की। पंजाब सरकार द्वारा मक्का की खरीद की घोषणा को केंद्र द्वारा निर्धारित एमएसपी के अनुसार खरीद कर मंडियों में लागू किया जाना चाहिए। चारा, चारा प्रति एकड़ की तत्काल खरीद सुनिश्चित करना, 5 क्विंटल कोटा तय करना, चारे की खरीद सुनिश्चित करना और चारे की खरीद सुनिश्चित करना. गन्ना मिल के लिए किसानों को 900 करोड़ रुपये का पिछला ब्याज तत्काल भुगतान किया जाए। पंजाब के सभी इलाकों में सूई, पुलिया और एक्वाडक्ट्स को निकाल कर तुरंत चलाया जाए।