Monday, March 16, 2020

ਐਸ ਡੀ ਐਮ ਬੰਗਾ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਅਧਿਕਾਰੀਆਂ ਨਾਲ ਮੀਟਿੰਗ:ਬੰਗਾ, 16 ਮਾਰਚ (ਮਨਜਿੰਦਰ ਸਿੰਘ )ਸਬ ਡਵੀਜ਼ਨਲ ਮੈਜਿਸਟ੍ਰੇਟ ਸ੍ਰੀ ਗੌਤਮ ਜੈਨ ਵੱਲੋਂ ਅੱਜ ਸਬ ਡਵੀਜ਼ਨ ਬੰਗਾ ਆਧੀਨ ਪੈਂਦੇ ਬਲਾਕਾਂ ਦੇ ਅਧਿਕਾਰੀਆਂ ਦੀ ਮੀਟਿੰਗ ਕਰਕੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਦੀ ਰੋਕਥਾਮ ਅਤੇ ਨਿਯੰਤਰਣ ਲਈ ਸੁਝਾਈਆਂ ਸਾਵਧਾਨੀਆਂ ਅਤੇ ਲਾਈਆਂ ਰੋਕਾਂ ਨੂੰ ਪਿੰਡ ਪੱਧਰ ਤੱਕ ਲਾਗੂ ਕੀਤਾ ਜਾਵੇ।ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰਅਿਾਂ ਨੂੰ ਕਿਸੇ ਵੀ ਸ਼ੱਕੀ ਮਰੀਜ਼ ਦੇ ਸਾਹਮਣੇ ਆਉਣ ’ਤੇ ਤੁਰੰਤ ਉਸ ਨੂੰ ਆਈਸੋਲੇਸ਼ਨ ਵਾਰਡ ’ਚ ਤਬਦੀਲ ਕਰਨ ਅਤੇ ਉਸ ਬਾਰੇ ਰਿਪੋਰਟ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੁਝਾਈਆਂ ਹਦਾਇਤਾਂ ਮੁਤਾਬਕ ਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੂਲ, ਖੇਡ ਮੁਕਾਬਲੇ ਤੇ ਵੱਡੇ ਇਕੱਠ, ਕਾਨਫਰੰਸਾਂ, ਸਭਿਆਚਾਰਕ ਪ੍ਰੋਗਰਾਮ, ਮੇਲੇ ਤੇ ਪ੍ਰਦਰਸ਼ਨੀਆਂ ਵੀ ਮੁਲਤਵੀ ਰੱਖੀਆਂ ਜਾਣ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ (ਕੋਵਿਡ-19) ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਸਿਹਤ ਵਿਭਾਗ ਵੱਲੋਂ ਜਾਰੀ ਸਲਾਹ ’ਤੇ ਅਮਲ ਕਰਨ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਪਰ ਤਾਂ ਵੀ ਇਹਤਿਆਤ ਦੇ ਤੌਰ ’ਤੇ ਬੁਖਾਰ, ਖਾਂਸੀ, ਸਾਹ ਲੈਣ ’ਚ ਤਕਲੀਫ਼, ਥਕਾਵਟ ਅਤੇ ਸਿਰ ਦਰਦ ਆਦਿ ਦੇ ਲੱਛਣ ਹੋਣ ’ਤੇ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।ਇਸ ਤੋਂ ਇਲਾਵਾ ਸਾਵਧਾਨੀ ਦੇ ਤੌਰ ’ਤੇ ਲੋਕਾਂ ਨੂੰ ਅਜਿਹੇ ਕੋਈ ਵੀ ਲੱਛਣ ਵਾਲੇ ਮਰੀਜ਼ ਨਾਲ ਹੱਥ ਮਿਲਾਉਣ, ਗਲੇ ਮਿਲਣ ਤੋਂ ਪ੍ਰਹੇਜ਼ ਰੱਖਣਾ ਚਾਹੀਦਾ ਹੈ। ਆਪਣੇ ਹੱਥਾਂ ਨੂੰ ਦਿਨ ’ਚ ਕਈ ਵਾਰ ਸਾਬਣ ਨਾਲ ਧੋਣਾ ਚਾਹੀਦਾ ਹੈ ਜਾਂ ਅਲਕੋਹਲ ਅਧਾਰਿਤ ਸੈਨੇਟਾਈਜ਼ਰ ਵਰਤਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਸਬੰਧੀ ਉਨ੍ਹਾਂ ਜ਼ਿਲ੍ਹੇ ’ਚ ਵਿਦੇਸ਼ ਤੋਂ ਆਉਣ ਵਾਲੇ ਵਿਅਕਤੀਆਂ ਨੂੰ ਸਰਕਾਰੀ ਹਸਪਤਾਲਾਂ ’ਚੋਂ ਆਪਣਾ ਇਹਤਿਆਤੀ ਚੈਕ ਅਪ ਕਰਵਾਉਣ ਅਤੇ ਸਿਹਤ ਵਿਭਾਗ ਦੀ ਸਲਾਹ ਅਨੁਸਾਰ 14 ਦਿਨ ਘਰ ’ਚ ਹੀ ਰਹਿਣ ਦੀ ਅਪੀਲ ਵੀ ਕੀਤੀ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੋਈ ਵੀ ਜਾਣਕਾਰੀ ਲਈ ਨੈਸ਼ਨਲ ਕਾਲ ਸੈਂਟਰ 011-2397 8046 ਜਾਂ ਸਟੇਟ ਕੰਟਰੋਲ ਰੂਮ ਨੰ. 0172-2920074 ਅਤੇ ਜਾਂ ਜ਼ਿਲ੍ਹਾ 01823-227471 ’ਤੇ ਸੰਪਰਕ ਕੀਤਾ ਜਾ ਸਕਦਾ ਹੈ|

No comments:

Post a Comment

संयुक्ता किसान मोर्चा डी सी साहिब के माध्यम से पंजाब के मुख्यमंत्री को मांग पत्र सौपा। पठानकोट 17 जून दीपक भंडारी :- यूनाइटेड किसान मोर्चा पंजाब के निर्णय अनुसार किसान जत्थेबंदियों, जम्हूरी किसान सभा पंजाब, कीर्ति किसान यूनियन पंजाब, भारती किसान यूनियन, कुल हिंद किसान सभा सभर, बलवंत घोह, बलदेव राज भोआ श्री मुख्तियार के नेता सिंह, श्री केवल सिंह कांग, श्री सत्य देव सैनी ने आज किसानों की एक सभा का नेतृत्व किया, मोर्चा के निर्णय के अनुसार, उसी क्रम में, जिला पठानकोट के डी सी साहिब के माध्यम से पंजाब के मुख्यमंत्री को एक ज्ञापन सौंपा गया। नेताओं ने एक संयुक्त बयान में कहा कि हम, संयुक्त किसान मोर्चा से जुड़े पंजाब के 22 किसान संगठनों ने, पंजाब सरकार से किसानों की शिकायतों के तत्काल निवारण के लिए निम्नलिखित मांगों को तुरंत हल करने की मांग की। पंजाब सरकार द्वारा मक्का की खरीद की घोषणा को केंद्र द्वारा निर्धारित एमएसपी के अनुसार खरीद कर मंडियों में लागू किया जाना चाहिए। चारा, चारा प्रति एकड़ की तत्काल खरीद सुनिश्चित करना, 5 क्विंटल कोटा तय करना, चारे की खरीद सुनिश्चित करना और चारे की खरीद सुनिश्चित करना. गन्ना मिल के लिए किसानों को 900 करोड़ रुपये का पिछला ब्याज तत्काल भुगतान किया जाए। पंजाब के सभी इलाकों में सूई, पुलिया और एक्वाडक्ट्स को निकाल कर तुरंत चलाया जाए।